ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕੈਬਨਿਟ ‘ਚ ਫੇਰਬਦਲ, ਚੀਮਾ ਨੂੰ ਟਰਾਂਸਪੋਰਟ ਤੇ ਡਾ. ਰਵਜੋਤ ਨੂੰ ਜੇਲ੍ਹ ਵਿਭਾਗ

ਨਿਊਜ਼ ਪੰਜਾਬ

24 ਮਾਰਚ 2026

ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਇਆ ਹੈ। ਲਾਲਜੀਤ ਸਿੰਘ ਭੁੱਲਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਦੇ ਵਿਭਾਗ 2 ਮੰਤਰੀਆਂ ਨੂੰ ਦੇ ਦਿੱਤੇ ਗਏ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ ਅਤੇ ਮੰਤਰੀ ਡਾ. ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।