ਪੰਜਾਬ ਵੱਲੋਂ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ

ਨਿਊਜ਼ ਪੰਜਾਬ

24 ਮਾਰਚ 2026

ਪੰਜਾਬ ਪਹਿਲੀ ਵਾਰ ਪੁਰਸ਼ਾਂ ਦੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਚੋਟੀ ਦੀਆਂ ਛੇ ਟੀਮਾਂ ਹਿੱਸਾ ਲੈਣਗੀਆਂ ਅਤੇ ਭਾਰਤ ਦੀ ਭਾਗੀਦਾਰੀ ਦੀ ਪੂਰੀ ਸੰਭਾਵਨਾ ਹੈ।

ਮੈਚਾਂ ਦੀ ਸ਼ੁਰੂਆਤ 26-27 ਅਕਤੂਬਰ ਤੋਂ ਹੋਵੇਗੀ ਅਤੇ ਇਹ ਮੁਹਾਲੀ ਤੇ ਜਲੰਧਰ ਵਿੱਚ ਕਰਵਾਏ ਜਾਣਗੇ। ਇਸਦੇ ਨਾਲ ਹੀ ਖਿਡਾਰੀਆਂ ਦੀ ਸੁਵਿਧਾ ਲਈ ਖੁਰਾਕ ਭੱਤਾ ਵਧਾ ਕੇ 480 ਰੁਪਏ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਲਈ ਖਾਸ ਸ਼ੈੱਫ ਦੀ ਵੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਖਿਡਾਰੀ ਬਿਹਤਰ ਤਰੀਕੇ ਨਾਲ ਤਿਆਰੀ ਕਰ ਸਕਣ।