ਭਟਕਦੇ ਤੇ ਨਿਰਾਸ਼ ਮਨ ਦੀ ਵਾਹਿਗੁਰੂ ਕਦੋਂ ਸੁਣਦਾ ਹੈ ?….ਵਿਚਾਰ ਭਾਈ ਸਰਬਜੀਤ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 26 ਮਾਰਚ 2026

ਨਿਊਜ਼ ਪੰਜਾਬ 

ਭਟਕਦੇ ਤੇ ਨਿਰਾਸ਼ ਮਨ ਦੀ ਵਾਹਿਗੁਰੂ ਕਦੋਂ ਸੁਣਦਾ ਹੈ ?….ਵਿਚਾਰ ਭਾਈ ਸਰਬਜੀਤ ਸਿੰਘ ਜੀ 

: *🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੧੩ ਚੇਤ ੫੫੮, ੨੬ ਮਾਰਚ ੨੦੨੬ ੴ* ☬ 🙏

ਤਿਲੰਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥   ਤੂ ਕਰਤਾਰੁ ਕਰਹਿ ਸੋ ਹੋਇ ॥   ਤੇਰਾ ਜੋਰੁ ਤੇਰੀ ਮਨਿ ਟੇਕ ॥   ਸਦਾ ਸਦਾ ਜਪਿ ਨਾਨਕ ਏਕ ॥੧॥   ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥   ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥   ਹੈ ਤੂਹੈ ਤੂ ਹੋਵਨਹਾਰ ॥   ਅਗਮ ਅਗਾਧਿ ਊਚ ਆਪਾਰ ॥   ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥   ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥   ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

तिलंग घरु २ महला ५ ॥

तुधु बिनु दूजा नाही कोए ॥   तू करतारु करहि सो होए ॥   तेरा जोरु तेरी मनि टेक ॥   सदा सदा जपि नानक एक ॥१॥  सभ ऊपरि पारब्रहमु दातारु ॥   तेरी टेक तेरा आधारु ॥ रहाउ ॥    है तूहै तू होवनहार ॥   अगम अगाधि ऊच आपार ॥   जो तुधु सेवहि तिन भउ दुखु नाहि ॥   गुर परसादि नानक गुण गाहि ॥२॥  २॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोइ ॥ नानक करमि परापति होइ ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥

ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ = ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

हे प्रभु ! तू सारे संसार को पैदा करने वाला है, जो कुछ तूं करता है, वोही होता है, तेरे बिना और कोई दूसरा कुछ कर सकने वाला नहीं है। (हम जीवों को) तेरी ही शक्ति है, (हमारे) मन में तेरा ही सहारा है। हे नानक ! सदा ही उस उस एक परमात्मा का नाम जपता रहो।१। हे भाई! सब जीवों को बख्शीश देने वाला परमात्मा सब जीवों के सर ऊपर राखा है। हे प्रभु ! (हम जीवों) को तेरा ही आसरा है, तेरा ही सहारा है।रहाउ। हे अपहुँच प्रभु ! हे अथाह प्रभु ! हे सब से ऊँचे और बयंत प्रभु ! हर जगह हर समय तूं ही तूं मौजूद है, तूं ही सदा कायम रहने वाला है। हे प्रभु! जो मनुख तुम्हे याद करते हैं, उन को कोई डर घेर नहीं सकता। हे नानक ! गुरु की कृपा से ही (मनुख परमात्मा के) गुण गा सकता है।२।

ਗੱਜ-ਵੱਜ ਕੇ ਫਤਹਿ ਬੁਲਾਓ ਜੀ …

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏💐🙏🚩🚩