ਸਾਂਝ ਪੋਰਟਲ ‘ਤੇ ਐਫ.ਆਈ.ਆਰ ਡਾਊਨਲੋਡ ਫੀਸ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਨੋਟੀਫਿਕੇਸ਼ਨ

ਨਿਊਜ਼ ਪੰਜਾਬ

26 ਮਾਰਚ 2026

ਪੰਜਾਬ ਸਰਕਾਰ ਵੱਲੋਂ ਸਾਂਝ ਪੋਰਟਲ ਤੋਂ ਐਫ.ਆਈ.ਆਰ ਡਾਊਨਲੋਡ ਕਰਨ ਲਈ ਲਗਾਈ ਗਈ 80 ਰੁਪਏ ਦੀ ਫੀਸ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਇਹ ਫੈਸਲਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ਵਿੱਚ ਲੋਕਾਂ ਵੱਲੋਂ ਤੀਖ਼ਾ ਵਿਰੋਧ ਕੀਤਾ ਜਾ ਰਿਹਾ ਸੀ। ਜਨਤਾ ਦੇ ਰੋਸ ਨੂੰ ਦੇਖਦੇ ਹੋਏ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਪਿਛਲਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਅਤੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।