ਬਾਡੀ ਬਿਲਡਰ Varinder Singh Ghuman ਮੌਤ ਮਾਮਲਾ: ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ

ਨਿਊਜ਼ ਪੰਜਾਬ

27 ਮਾਰਚ 2026

ਬਾਡੀ ਬਿਲਡਰ Varinder Singh Ghuman ਦੀ ਮੌਤ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਇਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਵੱਖ-ਵੱਖ ਮਾਹਿਰ ਡਾਕਟਰਾਂ ਨੂੰ ਸ਼ਾਮਲ ਕਰਕੇ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਅਤੇ ਇਲਾਜ ਦੀ ਪੂਰੀ ਪ੍ਰਕਿਰਿਆ ਦੀ ਗਹਿਰਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ।

ਸਰਕਾਰ ਨੇ ਕਮੇਟੀ ਨੂੰ 15 ਦਿਨਾਂ ਅੰਦਰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਹੈ ਅਤੇ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜਾਂਚ ਦੌਰਾਨ ਜੇਕਰ ਕਿਸੇ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ Amritsar Police ਵੱਲੋਂ ਸਰਜਰੀ ਦੌਰਾਨ ਹੋਈ ਮੌਤ ਦੇ ਮਾਮਲੇ ਵਿੱਚ Fortis Escorts Hospital ਦੇ ਚਾਰ ਡਾਕਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜੋ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਅਤੇ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਤੋਂ ਬਾਅਦ ਦਰਜ ਹੋਇਆ।