ਸਭ ਕੁੱਝ ਤੇਰਾ ਕੁੱਝ ਨਹੀਂ ਮੇਰਾ… ਵਿਚਾਰ ਭਾਈ ਸਰਬਜੀਤ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 28 ਮਾਰਚ 2026

ਨਿਊਜ਼ ਪੰਜਾਬ 

ਸਭ ਕੁੱਝ ਤੇਰਾ ਕੁੱਝ ਨਹੀਂ ਮੇਰਾ… ਵਿਚਾਰ ਭਾਈ ਸਰਬਜੀਤ ਸਿੰਘ ਜੀ

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੫ ਚੇਤ ੫੫੮, ੨੮ ਮਾਰਚ ੨੦੨੬ ੴ* ☬ 🙏

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ

ੴ ਸਤਿਗੁਰ ਪ੍ਰਸਾਦਿ ॥

ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ । ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ । ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ । ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ ।੧।ਰਹਾਉ। ਹੇ ਭਾਈ! ਨਿਰਲੇਪ ਪ੍ਰਭੂ ਨੇ ਤ੍ਰਿਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂ ਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ । (ਹਰੇਕ ਸਰੀਰ-ਕੋਠੜੀ) ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ । ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀ ਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ, ਅਤੇ ਉੱਥੇ ਆਨੰਦ ਮਾਣਦਾ ਹੈ । ਉਸ ਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ ।੧। ਹੇ ਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈ ਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾ ਫਿਰਦਾ ਹੈ, ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ । ਇਸ ਮਨੁੱਖਾ ਜਨਮ ਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ, ਤਾਂ ਪ੍ਰਭੂ ਦੇ ਦਰ ਤੇ ਆ ਖਲੋਂਦਾ ਹੈ, (ਪ੍ਰਭੂ ਦਾ) ਦਰਸਨ ਕਰਦਾ ਹੈ । ਹੇ ਨਾਨਕ! (ਜੇਹੜਾ ਭੀ ਮਨੁੱਖ) ਗੁਰੂ ਨੂੰ ਮਿਲਦਾ ਹੈ, ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ ।੨।੧।੪੪।

रागु सूही महला ५ घरु ५ पड़ताल

ੴ सतिगुर प्रसादि ॥

प्रीति प्रीति गुरीआ मोहन लालना ॥ जपि मन गोबिंद एकै अवरु नही को लेखै संत लागु मनहि छाडु दुबिधा की कुरीआ ॥१॥ रहाउ ॥ निरगुन हरीआ सरगुन धरीआ अनिक कोठरीआ भिंन भिंन भिंन भिन करीआ ॥ विचि मन कोटवरीआ ॥ निज मंदरि पिरीआ ॥ तहा आनद करीआ ॥ नह मरीआ नह जरीआ ॥१॥ किरतनि जुरीआ बहु बिधि फिरीआ पर कउ हिरीआ ॥ बिखना घिरीआ ॥ अब साधू संगि परीआ ॥ हरि दुआरै खरीआ ॥ दरसनु करीआ ॥ नानक गुर मिरीआ ॥ बहुरि न फिरीआ ॥२॥१॥४४॥

🙏🙏🙏🙏🙏