ਨੇਪਾਲ ’ਚ ਨਵੀਂ ਸਰਕਾਰ ਦਾ ਵੱਡਾ ਐਕਸ਼ਨ: ਸਾਬਕਾ PM ਕੇਪੀ ਸ਼ਰਮਾ ਓਲੀ ਗ੍ਰਿਫ਼ਤਾਰ

ਨਿਊਜ਼ ਪੰਜਾਬ

28 ਮਾਰਚ 2026

ਬਲੇਨ ਸ਼ਾਹ ਦੀ ਅਗਵਾਈ ਹੇਠ ਨੇਪਾਲ ਦੀ ਨਵੀਂ ਸਰਕਾਰ ਬਣਦੇ ਹੀ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਸਹੁੰ ਚੁੱਕਣ ਤੋਂ ਸਿਰਫ਼ 24 ਘੰਟਿਆਂ ਅੰਦਰ ਹੀ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਸਾਬਕਾ ਪ੍ਰਧਾਨ ਮੰਤਰੀ ਕੇਪੀ ਓਲੀ ਅਤੇ ਸਾਬਕਾ ਗ੍ਰਹਿ ਮੰਤਰੀ ਰਮੇਸ਼ ਲੇਖਕ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਕਾਰਵਾਈ ਜਨਰਲ-ਜੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਦੀਆਂ ਮੌਤਾਂ ਨਾਲ ਜੁੜੇ ਮਾਮਲੇ ਵਿੱਚ ਕੀਤੀ ਗਈ ਹੈ, ਜਿੱਥੇ ਇਨ੍ਹਾਂ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਜਾਂਚ ਕਮਿਸ਼ਨ ਦੀ ਰਿਪੋਰਟ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਲਾਗੂ ਕਰਨ ਦਾ ਫੈਸਲਾ ਲਿਆ ਗਿਆ, ਜਿਸ ਦੇ ਆਧਾਰ ’ਤੇ ਗ੍ਰਿਫ਼ਤਾਰੀਆਂ ਹੋਈਆਂ। ਰਿਪੋਰਟ ਵਿੱਚ ਦਰਸਾਇਆ ਗਿਆ ਕਿ ਨਿਹੱਥੇ ਵਿਦਿਆਰਥੀਆਂ ’ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਨਾਲ ਕਈਆਂ ਦੀ ਜਾਨ ਗਈ। ਸਰਕਾਰ ਨੇ ਇਸ ਮਾਮਲੇ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਲਈ ਸਿੱਧੀ ਅਤੇ ਕੜੀ ਕਾਰਵਾਈ ਕੀਤੀ ਹੈ।