ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਨਿਊਜ਼ ਪੰਜਾਬ

28 ਮਾਰਚ 2026

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਉਹ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲੈ ਗਏ। ਲਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਵਿੱਤ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਖਾਲੀਪਣ ਪੈਦਾ ਹੋ ਗਿਆ ਹੈ ਅਤੇ ਸਿਆਸੀ ਵਰਗਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।