ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਮਕਾਨ ਡਿੱਗਿਆ: 3 ਮਜ਼ਦੂਰਾਂ ਦੀ ਮੌਤ

ਨਿਊਜ਼ ਪੰਜਾਬ

29 ਮਾਰਚ 2026

ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਅਚਾਨਕ ਡਿੱਗ ਪਿਆ। ਇਸ ਹਾਦਸੇ ਦੌਰਾਨ ਚਾਰ ਮਜ਼ਦੂਰ ਮਲਬੇ ਹੇਠਾਂ ਦੱਬ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਹੈ ਜਦਕਿ ਇਕ ਮਜ਼ਦੂਰ ਨੂੰ ਬਚਾਉਣ ਲਈ ਰਾਹਤ ਕਾਰਜ ਜਾਰੀ ਹਨ। ਪਿੰਡ ਵਾਸੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਲਬਾ ਹਟਾਉਣ ਦੀ ਕੋਸ਼ਿਸ਼ ਕੀਤੀ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤਿੰਨ ਮਜ਼ਦੂਰਾਂ ਨੂੰ ਮ੍ਰਿਤਕ ਕਰਾਰ ਦਿੱਤਾ। ਮਰਨ ਵਾਲੇ ਮਜ਼ਦੂਰ ਮੋਗਾ ਖੇਤਰ ਦੇ ਦੱਸੇ ਜਾ ਰਹੇ ਹਨ ਅਤੇ ਹਾਲੇ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ।