ਅਕਾਲੀ ਦਲ ਨੂੰ ਵੱਡਾ ਝਟਕਾ: ਚਰਨਜੀਤ ਸਿੰਘ ਕਾਲੇਵਾਲ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ

ਨਿਊਜ਼ ਪੰਜਾਬ

30 ਮਾਰਚ 2026

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ Shiromani Akali Dal (ਬਾਦਲ) ਦੇ ਮੀਤ ਪ੍ਰਧਾਨ ਅਤੇ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਪਾਰਟੀ ਛੱਡ ਕੇ Bharatiya Janata Party ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਪੰਜਾਬ ਵਿੱਚ ਹੋਰ ਮਜ਼ਬੂਤੀ ਮਿਲੇਗੀ। ਕਾਲੇਵਾਲ ਦੇ ਨਾਲ ਤਰਨਤਾਰਨ ਤੋਂ ਰਮਨਦੀਪ ਸਿੰਘ ਭਰੋਵਾਲ ਅਤੇ ਨਕੋਦਰ ਤੋਂ ਅਵਤਾਰ ਸਿੰਘ ਕਾਮੇਵਾਲ ਵੀ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ ਹੋ ਗਏ। ਇਨ੍ਹਾਂ ਦਲ-ਬਦਲਾਂ ਨੂੰ ਅਕਾਲੀ ਦਲ ਲਈ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਇਹ ਬਦਲਾਅ ਪੰਜਾਬ ਦੀ ਸਿਆਸਤ ਦੇ ਸਮੀਕਰਨਾਂ ‘ਤੇ ਅਸਰ ਪਾ ਸਕਦਾ ਹੈ।