ਨਿਊਜ਼ ਪੰਜਾਬ
31 ਮਾਰਚ 2026
ਅੱਜ ਤੜਕਸਾਰ ਕਰੀਬ 5:30 ਵਜੇ ਪਿੰਡ ਪੰਜਗਰਾਈਂ ਕਲਾਂ ਦੇ 32 ਸਾਲਾ ਨੌਜਵਾਨ ਬੋਹੜ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੋਹੜ ਸਿੰਘ ਆਪਣੀ ਐਕਟਿਵਾ ਸਕੂਟਰੀ ’ਤੇ ਆਪਣੀ ਭੈਣ ਅਮਰਜੀਤ ਕੌਰ ਨਾਲ ਕੋਟਕਪੂਰਾ ਵੱਲ ਜਾ ਰਿਹਾ ਸੀ, ਜਦੋਂ ਪਿੰਡ ਤੋਂ ਬਾਹਰ ਮੋਗਾ-ਕੋਟਕਪੂਰਾ ਸੜਕ ਕਿਨਾਰੇ ਖੜ੍ਹੇ ਟਰੈਕਟਰ-ਟਰਾਲੀ ਨਾਲ ਉਸਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੋਹੜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦੀ ਭੈਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸਨੂੰ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ ਅਤੇ ਹਾਲਤ ਨਾਜ਼ੁਕ ਹੋਣ ਕਾਰਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਟਰੈਕਟਰ ਡਰਾਈਵਰ ਨੂੰ ਕਾਬੂ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
