ਉੱਤਰ ਭਾਰਤ ਵਿੱਚ ਮੌਸਮ ਦਾ ਕਹਿਰ: 17 ਸੂਬਿਆਂ ਵਿੱਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ

ਨਿਊਜ਼ ਪੰਜਾਬ

ਮੌਸਮ ਵਿਭਾਗ,31 ਮਾਰਚ 2026

ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਿਮਾਚਲ, ਦਿੱਲੀ ਸਮੇਤ 17 ਸੂਬਿਆਂ ਵਿੱਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਹੈ। ਕਸ਼ਮੀਰ ਘਾਟੀ ਵਿੱਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ, ਜਦਕਿ ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ 2 ਤੋਂ 4 ਡਿਗਰੀ ਤੱਕ ਘਟ ਸਕਦਾ ਹੈ।

ਪੰਜਾਬ ਅਤੇ ਹਿਮਾਚਲ ਵਿੱਚ ਓਲੇ ਪੈਣ ਦੀ ਚਿਤਾਵਨੀ ਹੈ ਅਤੇ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਦਿੱਲੀ ਵਿੱਚ ਯੈਲੋ ਅਲਰਟ ਜਾਰੀ ਹੈ, ਜਦਕਿ ਯੂਪੀ ਅਤੇ ਬਿਹਾਰ ਵਿੱਚ ਵੀ ਮੀਂਹ ਤੇ ਤੂਫਾਨ ਦੇ ਆਸਾਰ ਹਨ। 2 ਅਪ੍ਰੈਲ ਤੋਂ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਨਾਲ ਮੌਸਮ ਹੋਰ ਵੀ ਬਦਲ ਸਕਦਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।