ਨਿਊਜ਼ ਪੰਜਾਬ
1 ਅਪ੍ਰੈਲ 2026
ਅਪ੍ਰੈਲ ਮਹੀਨੇ ਦੇ ਪਹਿਲੇ ਹੀ ਦਿਨ ਕਾਰੋਬਾਰੀਆਂ ਲਈ ਮਹਿੰਗਾਈ ਦੀ ਮਾੜੀ ਖ਼ਬਰ ਆਈ ਹੈ। ਸਰਕਾਰ ਵੱਲੋਂ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ LPG ਸਿਲੰਡਰਾਂ ਦੀ ਕੀਮਤ ਵਿੱਚ 218 ਰੁਪਏ ਦਾ ਵੱਡਾ ਵਾਧਾ ਕਰ ਦਿੱਤਾ ਗਿਆ ਹੈ, ਜੋ ਅੱਜ ਤੋਂ ਲਾਗੂ ਹੋ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਸਿਲੰਡਰ 2078.50 ਰੁਪਏ, ਮੁੰਬਈ ਵਿੱਚ 2031 ਰੁਪਏ, ਚੇਨਈ ਵਿੱਚ 2246.50 ਰੁਪਏ ਅਤੇ ਕੋਲਕਾਤਾ ਵਿੱਚ 2208 ਰੁਪਏ ਦਾ ਹੋ ਗਿਆ ਹੈ। ਹਾਲਾਂਕਿ ਘਰੇਲੂ LPG ਸਿਲੰਡਰਾਂ ਦੀ ਕੀਮਤ ਵਿੱਚ ਇਸ ਵਾਰ ਕੋਈ ਬਦਲਾਅ ਨਹੀਂ ਕੀਤਾ ਗਿਆ।
ਇਸ ਤੋਂ ਪਹਿਲਾਂ 7 ਮਾਰਚ ਨੂੰ ਵੀ ਘਰੇਲੂ ਅਤੇ ਕਮਰਸ਼ੀਅਲ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਸੀ, ਜਿਸ ਨਾਲ ਆਮ ਲੋਕਾਂ ਦੀ ਜੇਬ ‘ਤੇ ਪਹਿਲਾਂ ਹੀ ਭਾਰ ਪੈ ਚੁੱਕਾ ਹੈ। ਹੁਣ ਨਵੇਂ ਵਾਧੇ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ਦੇ ਖਰਚੇ ਵਧਣਗੇ, ਜਿਸ ਕਾਰਨ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਇਜ਼ਾਫ਼ਾ ਹੋ ਸਕਦਾ ਹੈ। ਇਸ ਦਾ ਸਿੱਧਾ ਅਸਰ ਆਮ ਆਦਮੀ ‘ਤੇ ਪਵੇਗਾ, ਜਿਸ ਲਈ ਬਾਹਰ ਖਾਣਾ ਹੋਰ ਮਹਿੰਗਾ ਹੋ ਜਾਵੇਗਾ।
