ਡੀਐੱਮ ਗਗਨਦੀਪ ਰੰਧਾਵਾ ਮੌਤ ਮਾਮਲਾ: ਲਾਲਜੀਤ ਭੁੱਲਰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ 

ਨਿਊਜ਼ ਪੰਜਾਬ

2 ਅਪ੍ਰੈਲ 2026

ਵੇਅਰਹਾਊਸ ਦੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। 3 ਦਿਨਾਂ ਦੀ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਮਾਮਲੇ ਵਿੱਚ ਭੁੱਲਰ ਖਿਲਾਫ ਐੱਫਆਈਆਰ ਦਰਜ ਹੋਣ ਦੇ ਨਾਲ ਹੀ ਉਨ੍ਹਾਂ ਦਾ ਮੰਤਰੀ ਅਹੁਦਾ ਵੀ ਵਾਪਸ ਲਿਆ ਗਿਆ ਸੀ। ਇਸ ਤੋਂ ਪਹਿਲਾਂ ਅਦਾਲਤ ਵੱਲੋਂ 5 ਦਿਨਾਂ ਅਤੇ ਫਿਰ 3 ਦਿਨਾਂ ਦੀ ਪੁਲਿਸ ਰਿਮਾਂਡ ਦਿੱਤੀ ਗਈ ਸੀ। ਪੁਲਿਸ ਮੁਤਾਬਕ 21-22 ਮਾਰਚ ਦੀ ਮੱਧ ਰਾਤ ਨੂੰ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ, ਪੀਏ ਦਿਲਬਾਗ ਸਿੰਘ ਸਮੇਤ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ 23 ਮਾਰਚ ਨੂੰ ਮੰਡੀ ਗੋਬਿੰਦਗੜ੍ਹ ਤੋਂ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਸੀ।