ਨਿਊਜ਼ ਪੰਜਾਬ
2 ਅਪ੍ਰੈਲ 2026
ਪੰਜਾਬ ਪੁਲੀਸ ਦੀ ਪਟਿਆਲਾ ਇਕਾਈ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 10 ਅਧੁਨਿਕ ਸੈਲਫ-ਲੋਡਿੰਗ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ Gaurav Yadav ਵੱਲੋਂ ਸਾਂਝੀ ਕੀਤੀ ਗਈ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਬਿਹਾਰ ਤੋਂ ਦੇਸੀ ਹਥਿਆਰ ਲਿਆ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਲਈ ਸਪਲਾਈ ਕਰ ਰਹੇ ਸਨ। ਜਾਂਚ ਦੌਰਾਨ ਗੈਂਗ ਰਾਈਵਲਰੀ ਦਾ ਵੀ ਖੁਲਾਸਾ ਹੋਇਆ ਹੈ, ਜਿਸ ਵਿੱਚ ਇਲਾਕੇ ਵਿੱਚ ਦਬਦਬਾ ਬਣਾਉਣ ਲਈ Goldy Dhillon ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਗਈ ਸੀ। ਪੁਲਿਸ ਵੱਲੋਂ ਕੇਸ ਦਰਜ ਕਰਕੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਗੈਰਕਾਨੂੰਨੀ ਹਥਿਆਰ ਤਸਕਰੀ ਖ਼ਿਲਾਫ਼ ਜ਼ੀਰੋ-ਟੋਲਰੈਂਸ ਨੀਤੀ ਤਹਿਤ ਕਾਰਵਾਈ ਜਾਰੀ ਰੱਖੀ ਜਾਵੇਗੀ।
