ਨਿਊਜ਼ ਪੰਜਾਬ
ਮੌਸਮ ਵਿਭਾਗ ,3 ਅਪ੍ਰੈਲ 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਕੁਝ ਥਾਵਾਂ ‘ਤੇ ਗਰਜ, ਬਿਜਲੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ, ਜਿਸ ਕਰਕੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਮੌਸਮ ਦਾ ਅਸਰ ਵੇਖਣ ਨੂੰ ਮਿਲੇਗਾ।
ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੁਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਵਿੱਚ ਗਰਜ-ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ, ਜਦਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ 14 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਕਮੀ ਆ ਸਕਦੀ ਹੈ।
