ਨਿਊਜ਼ ਪੰਜਾਬ
3 ਅਪ੍ਰੈਲ 2026
ਪਕਿਸਤਾਨ ਵਿੱਚ ਤੇਲ ਦੀ ਕਮੀ ਨੇ ਗੰਭੀਰ ਰੂਪ ਧਾਰ ਲਿਆ ਹੈ, ਜਿਸ ਕਾਰਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕੇ ਵਾਰ ਵੱਡਾ ਵਾਧਾ ਕਰ ਦਿੱਤਾ ਹੈ। ਨਵੀਆਂ ਕੀਮਤਾਂ ਅਨੁਸਾਰ ਪੈਟਰੋਲ 458 ਰੁਪਏ ਅਤੇ ਡੀਜ਼ਲ 520 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ, ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ‘ਤੇ ਭਾਰੀ ਅਸਰ ਪੈਣ ਦੀ ਸੰਭਾਵਨਾ ਹੈ। ਇੱਕ ਪਾਸੇ ਪਾਕਿਸਤਾਨ ਆਪਣੇ ਆਪ ਨੂੰ United States ਅਤੇ Iran ਵਿਚਕਾਰ ਵਿਚੋਲਿਆ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਦੂਜੇ ਪਾਸੇ ਦੇਸ਼ ਅੰਦਰ ਵਧ ਰਹੀ ਮਹਿੰਗਾਈ ਅਤੇ ਇੰਧਨ ਸੰਕਟ ਨੇ ਆਰਥਿਕ ਹਾਲਾਤਾਂ ਨੂੰ ਹੋਰ ਵੀ ਪੇਚੀਦਾ ਬਣਾ ਦਿੱਤਾ ਹੈ। ਇਹ ਵਾਧਾ ਨਾ ਸਿਰਫ਼ ਰੋਜ਼ਮਰਰਾ ਦੀਆਂ ਵਸਤੂਆਂ ਦੀਆਂ ਕੀਮਤਾਂ ‘ਚ ਇਜਾਫ਼ਾ ਕਰੇਗਾ, ਸਗੋਂ ਉਦਯੋਗ ਅਤੇ ਆਰਥਿਕ ਗਤੀਵਿਧੀਆਂ ‘ਤੇ ਵੀ ਨਕਾਰਾਤਮਕ ਅਸਰ ਪਾ ਸਕਦਾ ਹੈ।
