ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ

ਨਿਊਜ਼ ਪੰਜਾਬ

5 ਅਪ੍ਰੈਲ 2026

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਦੀ ਅਦਾਲਤ ਵੱਲੋਂ ਪੁਲਿਸ ਦਾ ਇੱਕ ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਸੱਤ ਦਿਨਾਂ ਦੇ ਰਿਮਾਂਡ ‘ਤੇ ਸਨ ਅਤੇ ਅੱਜ ਰਿਮਾਂਡ ਖਤਮ ਹੋਣ ‘ਤੇ ਉਨ੍ਹਾਂ ਨੂੰ ਮੁੜ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ।

ਪੁਲਿਸ ਨੇ ਤਿੰਨ ਦਿਨਾਂ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ ਇੱਕ ਦਿਨ ਦੀ ਮਨਜ਼ੂਰੀ ਦਿੱਤੀ। ਵਕੀਲਾਂ ਦੇ ਮੁਤਾਬਕ, ਪੁਲਿਸ ਨੂੰ ਕੁਝ ਮੋਬਾਈਲ ਫੋਨ ਰਿਕਵਰ ਕਰਨੇ ਹਨ, ਜਿਸ ਲਈ ਹੋਰ ਪੁੱਛਗਿੱਛ ਜ਼ਰੂਰੀ ਹੈ। ਪਠਾਨਮਾਜਰਾ ਨੂੰ ਪਹਿਲਾਂ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ‘ਤੇ ਜ਼ੀਰਕਪੁਰ ਦੀ ਇਕ ਮਹਿਲਾ ਦੀ ਸ਼ਿਕਾਇਤ ‘ਤੇ ਜਬਰ ਜਨਾਹ ਅਤੇ ਧਮਕੀਆਂ ਦੇ ਦੋਸ਼ਾਂ ਹੇਠ ਕੇਸ ਦਰਜ ਹੈ।