ਮੋਗਾ ਤੇ ਜੈਤੋ ਰੈਲੀਆਂ ਤੋਂ ਪਹਿਲਾਂ CM ਮਾਨ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ, ਕਈ ਹਿਰਾਸਤ ਵਿੱਚ

ਨਿਊਜ਼ ਪੰਜਾਬ

5 ਅਪ੍ਰੈਲ 2026

Bhagwant Mann ਦੀ ਅਗਵਾਈ ਹੇਠ Aam Aadmi Party ਦੀ ਮੋਗਾ ਅਤੇ ਜੈਤੋ ਵਿੱਚ ਹੋ ਰਹੀਆਂ ਰੈਲੀਆਂ ਤੋਂ ਪਹਿਲਾਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜ਼ਬਰਦਸਤ ਵਿਰੋਧ ਕੀਤਾ। ਮੋਗਾ ਦੀ ਨਵੀਂ ਅਨਾਜ ਮੰਡੀ ਵਿੱਚ ਰੈਲੀ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਕੜੇ ਇੰਤਜ਼ਾਮ ਕੀਤੇ ਅਤੇ ਉਨ੍ਹਾਂ ਨੂੰ ਰੈਲੀ ਸਥਾਨ ਤੱਕ ਪਹੁੰਚਣ ਤੋਂ ਰੋਕਿਆ ਗਿਆ। ਇਸ ਦੌਰਾਨ ਧੱਕਾ-ਮੁੱਕੀ ਵੀ ਹੋਈ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸੇ ਤਰ੍ਹਾਂ ਜੈਤੋ ਵਿੱਚ ਵੀ ਰੈਲੀ ਦੌਰਾਨ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ। ਕਿਸਾਨ ਆਗੂਆਂ ਨੇ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਆਵਾਜ਼ ਦਬਾਈ ਜਾ ਰਹੀ ਹੈ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਵਿਰੋਧ ਹੋਰ ਤੇਜ਼ ਕੀਤਾ ਜਾਵੇਗਾ।