ਮੋਗਾ ਵਿੱਚ ਆਮ ਆਦਮੀ ਪਾਰਟੀ ਨੂੰ ਝਟਕਾ, ਕਮਲਜੀਤ ਕੌਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਨਿਊਜ਼ ਪੰਜਾਬ

6 ਅਪ੍ਰੈਲ 2026

ਮੋਗਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਜਿੱਥੇ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਪਾਰਟੀ ਛੱਡ ਦਿੱਤੀ। ਉਨ੍ਹਾਂ ਨੇ ਫੇਸਬੁੱਕ ਪੋਸਟ ਰਾਹੀਂ ਪਾਰਟੀ ’ਤੇ ਗੰਭੀਰ ਸਵਾਲ ਚੁੱਕਦੇ ਹੋਏ ਦੋਸ਼ ਲਾਇਆ ਕਿ ਵਰਕਰਾਂ ਦੀ ਕੋਈ ਕਦਰ ਨਹੀਂ ਕੀਤੀ ਜਾਂਦੀ।

ਇਸ ਤੋਂ ਬਾਅਦ ਕਮਲਜੀਤ ਕੌਰ ਆਪਣੇ ਸਾਥੀਆਂ ਸਮੇਤ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਅਤੇ ਹੋਰ ਆਗੂਆਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਸਨਮਾਨ ਅਤੇ ਯੋਗ ਮੌਕੇ ਦਿੱਤੇ ਜਾਣਗੇ।