ਪੰਜਾਬ ਸਰਕਾਰ ਵੱਲੋਂ ਵੱਡੇ ਪ੍ਰਸ਼ਾਸਕੀ ਤਬਾਦਲੇ, 3 ਡਿਪਟੀ ਕਮਿਸ਼ਨਰ ਸਮੇਤ 13 ਅਧਿਕਾਰੀਆਂ ਦੇ ਹੁਕਮ ਜਾਰੀ

ਨਿਊਜ਼ ਪੰਜਾਬ

ਚੰਡੀਗੜ੍ਹ, 6 ਅਪ੍ਰੈਲ 2026

ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਵੱਡੇ ਪੱਧਰ ‘ਤੇ ਪ੍ਰਸ਼ਾਸਕੀ ਤਬਾਦਲੇ ਕਰਦੇ ਹੋਏ 12 ਸੀਨੀਅਰ ਆਈਏਐਸ (IAS) ਅਤੇ 1 ਪੀਸੀਐਸ (PCS) ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਤਬਦੀਲੀ ਵਿੱਚ 3 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC) ਵੀ ਸ਼ਾਮਲ ਹਨ, ਜਿਸ ਨਾਲ ਪ੍ਰਸ਼ਾਸਨਿਕ ਢਾਂਚੇ ਵਿੱਚ ਮਹੱਤਵਪੂਰਨ ਹੇਰਫੇਰ ਹੋਈ ਹੈ।

 

ਜਾਰੀ ਸੂਚੀ ਮੁਤਾਬਕ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਦਕਿ ਕੁਝ ਨੂੰ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਤਬਾਦਲੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਸਰਕਾਰੀ ਕੰਮਕਾਜ ਨੂੰ ਤੇਜ਼ ਕਰਨ ਦੇ ਮਕਸਦ ਨਾਲ ਕੀਤੇ ਗਏ ਹਨ।