ਪ੍ਰਕਾਸ਼ ਪੂਰਬ ਜੀਵਨੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ…. ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 7 ਅਪ੍ਰੈਲ 2026

ਨਿਊਜ਼ ਪੰਜਾਬ 

ਪ੍ਰਕਾਸ਼ ਪੂਰਬ ਜੀਵਨੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ…. ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ 

Hukamnama ,Sri Darbar Sahib,Sri Amritsar Sahib ,Ang–654,07-Aprl-2026

ਰਾਗ ਸੋਰਠਿ

ਭਗਤ ਕਬੀਰ ਜੀਉ..

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाए जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होए बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥

ਪਦਅਰਥ: ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ = ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ।੧।

ਸਰਿਓ ਨ = ਸਿਰੇ ਨਾਹ ਚੜ੍ਹਿਆ।ਰਹਾਉ।ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ = ਕਾਂਡੀ। ਸਬਦੀ = ‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ।ਪਟੈ = ਲੇਖੇ ਵਿਚ।੨।ਭਗਤਿ ਨਾਰਦੀ = ਪ੍ਰੇਮਾ = ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ। ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ।੩।ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ। ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ।੪।

ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

अर्थ: हे मन! तूने प्रकाश-स्वरूप परमात्मा का भजन नहीं किया, तुझसे ये एक काम भी (जो करने वाला था) नहीं हो सकता।1। रहाउ।जिन समझदार लोगों ने वेद-पुराण आदि के सारे मत सुन-सुन के कर्म-काण्ड की आस रखी, (ये आशा रखी कि कर्म काण्ड से जीवन सँवरेगा), वे सारे (आत्मिक) मौत में ग्रसे ही रहे। पंडित लोग भी आशा पूरी हुए बिना ही उठ के चले गए (जगत त्याग गए)।1।कई लोगों ने जंगलों में जा के योग साधना की, तप किए, गाजर-मूली आदि चुन-खा के गुजारा किया; जोगी, कर्म काण्डी, ‘अलख’ कहने वाले जोगी, मोनधारी- ये सारे जम के लेखे में ही लिखे गए (भाव, इनके साधन मौत के डर से बचा नहीं सकते)।2।जिन मनुष्यों ने शरीर पर तो (धार्मिक चिन्ह) चक्र आदि लगा लिए हैं, पर प्रेमा-भक्ति उसके हृदय में पैदा नहीं हुई, राग-रागनियां तो गाता है पर निरी पाखण्ड की मूर्ति ही बना बैठा है, ऐसे मनुष्य को परमात्मा से कुछ नहीं मिलता।3।सारे जगत पर काल का सहम पड़ा हुआ है, भरमी-ज्ञानी भी उसी ही लेखे में लिखे गए हैं (वे भी मौत के सहम में ही हैं)। हे कबीर! कह– जिन मनुष्यों ने प्रेमा-भक्ति करनी समझ ली है वह (मौत के सहम से) आजाद हो गए हैं।4।3।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏