ਹੁਸ਼ਿਆਰਪੁਰ ਦੌਰੇ ‘ਤੇ CM ਭਗਵੰਤ ਮਾਨ, ਨਵੇਂ CHC ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਨਿਊਜ਼ ਪੰਜਾਬ

7 ਅਪ੍ਰੈਲ 2026

ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ ਪਹੁੰਚ ਰਹੇ ਹਨ, ਜਿੱਥੇ ਉਹ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣਗੇ। ਇਸ ਦੌਰੇ ਦੌਰਾਨ ਮੁੱਖ ਮੰਤਰੀ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਨਵੇਂ ਕਮਿਊਨਿਟੀ ਹੈਲਥ ਸੈਂਟਰ (CHC) ਦੀ ਇਮਾਰਤ ਦਾ ਨੀਂਹ ਪੱਥਰ ਰੱਖਣਗੇ, ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵਾਧਾ ਹੋਵੇਗਾ। ਇਸ ਤੋਂ ਬਾਅਦ ਉਹ ਭੀਖੋਵਾਲ ਪਿੰਡ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਦੌਰੇ ਦੇ ਅਖੀਰ ‘ਚ ਉਹ ਜਨਤਾ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਯੋਜਨਾਵਾਂ ਅਤੇ ਭਵਿੱਖੀ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਸਾਂਝੀ ਕਰਨਗੇ।