ਨਿਊਜ਼ ਪੰਜਾਬ
8 ਅਪ੍ਰੈਲ 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਬੇਮੌਸਮੀ ਮੀਂਹ, ਗੜੇਮਾਰੀ ਅਤੇ ਗਰਜ-ਤੂਫ਼ਾਨ ਕਾਰਨ ਅਪ੍ਰੈਲ ਵਿੱਚ ਵੀ ਫਰਵਰੀ ਵਰਗੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ 8 ਅਪ੍ਰੈਲ ਲਈ ਆਰੇਂਜ ਅਲਰਟ ਜਾਰੀ ਕਰਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਹੈ। ਤਾਪਮਾਨ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਕਈ ਥਾਵਾਂ ‘ਤੇ ਇਹ ਆਮ ਨਾਲੋਂ ਕਾਫੀ ਘੱਟ ਰਿਹਾ। ਇਸ ਬਦਲੇ ਹੋਏ ਮੌਸਮ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ, ਪਰ ਕਿਸਾਨਾਂ ਲਈ ਮੁਸੀਬਤਾਂ ਵੱਧ ਗਈਆਂ ਹਨ, ਕਿਉਂਕਿ ਕਣਕ ਅਤੇ ਸਰ੍ਹੋਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸਰਕਾਰ ਵੱਲੋਂ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਵੱਡੇ ਪੱਧਰ ‘ਤੇ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮਦਦ ਦੇਣ ਦੀ ਪ੍ਰਕਿਰਿਆ ਜਾਰੀ ਹੈ।
