ਨਿਊਜ਼ ਪੰਜਾਬ
8 ਅਪ੍ਰੈਲ 2026
ਬੀਬੀ ਪਰਮਜੀਤ ਕੌਰ ਲਾਂਡਰਾਂ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਮੁੜ ਸ਼ਾਮਿਲ ਹੋ ਗਈਆਂ। ਪਾਰਟੀ ਵੱਲੋਂ ਇਸ ਸੰਬੰਧੀ ਇਕ ਟਵੀਟ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਰਹੀ ਬੀਬੀ ਲਾਂਡਰਾਂ ਨੇ ਵਾਪਸੀ ’ਤੇ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਪੰਜਾਬੀਆਂ ਨੂੰ ਪੰਥ ਅਤੇ ਸੂਬੇ ਦੇ ਹਿੱਤਾਂ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕੀਤੀ ਅਤੇ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਦਿੱਤਾ। ਨਾਲ ਹੀ ਉਨ੍ਹਾਂ 2027 ਦੀਆਂ ਚੋਣਾਂ ਵਿੱਚ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ।
