ਪੰਜਾਬ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, 22 ਤਹਿਸੀਲਦਾਰਾਂ ਦੇ ਤੁਰੰਤ ਬਦਲਾਅ

ਨਿਊਜ਼ ਪੰਜਾਬ

ਪੰਜਾਬ ਵਿੱਚ ਸਰਕਾਰੀ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੱਖ-ਵੱਖ ਵਿਭਾਗਾਂ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਵਿੱਚ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਪਹਿਲਾਂ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ, ਹੁਣ 22 ਤਹਿਸੀਲਦਾਰਾਂ ਦੇ ਤਬਾਦਲੇ ਵੀ ਕੀਤੇ ਗਏ ਹਨ। ਇਹ ਸਾਰੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਅਤੇ ਇਸ ਸਬੰਧੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ।