ਨਿਊਜ਼ ਪੰਜਾਬ
10 ਅਪ੍ਰੈਲ 2026
ਜਲੰਧਰ ਦੇ ਨਵੇਂ ਅਤੇ ਸਭ ਤੋਂ ਛੋਟੀ ਉਮਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲਦੇ ਹੀ ਸ਼ਹਿਰ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਲਕਸ਼ ਜਲੰਧਰ ਦੀ ਤਰੱਕੀ ਨੂੰ ਤੇਜ਼ ਕਰਨਾ ਅਤੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜ਼ਿਲ੍ਹੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਹ ਅਧਿਕਾਰੀਆਂ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨਗੇ। ਵਰਜੀਤ ਵਾਲੀਆ ਨੇ ਜਲੰਧਰ ਨੂੰ ਮੀਡੀਆ, ਖੇਡਾਂ ਅਤੇ ਕਾਰੋਬਾਰ ਦਾ ਮਹੱਤਵਪੂਰਨ ਕੇਂਦਰ ਦੱਸਦਿਆਂ ਇਸ ਦੇ ਹੋਰ ਵਿਕਾਸ ਲਈ ਠੋਸ ਕਦਮ ਚੁੱਕਣ ਦੀ ਗੱਲ ਕੀਤੀ। ਉਨ੍ਹਾਂ ਨੇ ਕੋਵਿਡ-19 ਦੌਰਾਨ ਇੱਥੇ ਸਿਖਿਆਰਥੀ ਵਜੋਂ ਸੇਵਾ ਕਰਨ ਦੇ ਅਨੁਭਵ ਨੂੰ ਯਾਦ ਕਰਦਿਆਂ ਕਿਹਾ ਕਿ ਹੁਣ ਉਹ ਪੂਰੀ ਇਮਾਨਦਾਰੀ ਨਾਲ ਸ਼ਹਿਰ ਦੀ ਸੇਵਾ ਕਰਨ ਲਈ ਤਿਆਰ ਹਨ।
