ਨਿਊਜ਼ ਪੰਜਾਬ
11 ਅਪ੍ਰੈਲ 2026
ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਜਗਰਾਉਂ ਪਹੁੰਚਣਗੇ, ਜਿੱਥੇ ਉਹ ਯਮੁਨਾ ਨਦੀ ਵਿੱਚ ਹੋਏ ਦਰਦਨਾਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣਗੇ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਵਿੱਚ ਬੀਤੇ ਦਿਨ ਉਸ ਵੇਲੇ ਵੱਡਾ ਹਾਦਸਾ ਵਾਪਰਿਆ ਸੀ ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ ਸੀ। ਇਸ ਹਾਦਸੇ ਵਿੱਚ ਪੰਜਾਬ ਤੋਂ ਵ੍ਰਿੰਦਾਵਨ ਦੇ ਦਰਸ਼ਨ ਕਰਨ ਗਏ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਸ ਨਾਲ ਸੂਬੇ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਖ ਮੰਤਰੀ ਮਾਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਗੇ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦੇਣਗੇ।
