ਨਿਊਜ਼ ਪੰਜਾਬ
11 ਅਪ੍ਰੈਲ 2026
ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਨਾਲ ਜੁੜੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6.5 ਕਿਲੋਗ੍ਰਾਮ ਹੈਰੋਇਨ, ਇੱਕ ਪਿਸਤੌਲ, ਛੇ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਨਸ਼ਾ ਤਸਕਰੀ ਦੇ ਨਾਲ-ਨਾਲ ਫਿਰੌਤੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਵੀ ਸ਼ਾਮਲ ਸੀ। ਪੁਲਿਸ ਵੱਲੋਂ ਹੁਣ ਨੈੱਟਵਰਕ ਦੇ ਅੱਗੇ-ਪਿੱਛੇ ਦੇ ਲਿੰਕ ਖੰਗਾਲੇ ਜਾ ਰਹੇ ਹਨ ਅਤੇ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
