ਨਿਊਜ਼ ਪੰਜਾਬ
11 ਅਪ੍ਰੈਲ 2026
ਪੰਜਾਬ ਕੈਬਿਨੇਟ ਨੇ ਸ਼ਨੀਵਾਰ ਨੂੰ ਸੂਬੇ ਦੇ ਪੇਂਡੂ ਵਿਕਾਸ, ਧਾਰਮਿਕ ਭਾਵਨਾਵਾਂ ਦੀ ਰੱਖਿਆ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫੈਸਲੇ ਲਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ 11,500 ਤੋਂ ਵੱਧ ਪਿੰਡਾਂ ਵਿੱਚ ਕਰੀਬ 3 ਲੱਖ ਸਟਰੀਟ ਲਾਈਟਾਂ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਪੇਂਡੂ ਇਲਾਕਿਆਂ ਵਿੱਚ ਸੁਰੱਖਿਆ ਅਤੇ ਸੁਵਿਧਾਵਾਂ ਵਿੱਚ ਵੱਡਾ ਸੁਧਾਰ ਆਵੇਗਾ। ਇਸ ਦੇ ਨਾਲ ਹੀ ਪੰਚਾਇਤਾਂ ਨੂੰ ਰਾਹਤ ਦਿੰਦਿਆਂ ਲਾਗਤ-ਵੰਡ ਫਾਰਮੂਲੇ ਵਿੱਚ ਸੋਧ ਕੀਤੀ ਗਈ ਹੈ, ਜਿਸ ਅਨੁਸਾਰ ਹੁਣ ਰਾਜ ਸਰਕਾਰ 70 ਫੀਸਦੀ ਖਰਚਾ ਝੱਲੇਗੀ ਜਦਕਿ ਪੰਚਾਇਤਾਂ ਨੂੰ ਕੇਵਲ 30 ਫੀਸਦੀ ਯੋਗਦਾਨ ਦੇਣਾ ਪਵੇਗਾ।
