ਨਿਊਜ਼ ਪੰਜਾਬ
13 ਅਪ੍ਰੈਲ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਸਥਿਤ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਮਹਾਨ ਸੂਰਮਿਆਂ ਨੂੰ ਨਮਨ ਕੀਤਾ। ਉਨ੍ਹਾਂ ਇੱਕ ਪੋਸਟ ਰਾਹੀਂ ਕਿਹਾ ਕਿ Jallianwala Bagh Massacre ਦੌਰਾਨ ਅੰਗਰੇਜ਼ੀ ਹਕੂਮਤ ਦੇ ਜ਼ੁਲਮ ਦਾ ਸ਼ਿਕਾਰ ਹੋਏ ਇਨ੍ਹਾਂ ਵੀਰਾਂ ਦੀ ਲਾਸਾਨੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਡੁੱਲ੍ਹਿਆ ਖੂਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ ਅਤੇ ਕੁਰਬਾਨੀ ਦੀ ਪ੍ਰੇਰਣਾ ਦਿੰਦਾ ਰਹੇਗਾ ਅਤੇ ਸਾਰਿਆਂ ਨੂੰ ਇਕੱਠੇ ਹੋ ਕੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣਾ ਚਾਹੀਦਾ ਹੈ।
