ਅੰਮ੍ਰਿਤਸਰ ’ਚ AAP ਨੂੰ ਵੱਡਾ ਝਟਕਾ, ਧਾਲੀਵਾਲ ਦੇ ਕਰੀਬੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ

ਨਿਊਜ਼ ਪੰਜਾਬ

13 ਅਪ੍ਰੈਲ 2026

ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਹਲਚਲ ਮਚੀ ਹੋਈ ਹੈ, ਕਿਉਂਕਿ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਲਗਭਗ ਦੋ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਖਾਸ ਗੱਲ ਇਹ ਰਹੀ ਕਿ ਇਨ੍ਹਾਂ ਵਿੱਚ ਧਾਲੀਵਾਲ ਦੇ ਕਰੀਬੀ ਸਲਾਹਕਾਰ, ਮੌਜੂਦਾ ਮੈਂਬਰ ਅਤੇ ਕਈ ਨੰਬਰਦਾਰ ਵੀ ਸ਼ਾਮਲ ਸਨ। ਸ਼ਾਮਲ ਹੋਏ ਆਗੂਆਂ ਸਿਮਰਨਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਧਾਲੀਵਾਲ ਦੇ ਨਜ਼ਦੀਕੀ ਸਨ, ਪਰ ਹੁਣ ਉਹਨਾਂ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਧਾਲੀਵਾਲ ਨੇ ਪਿੰਡ ਦੇ ਲੋਕਾਂ ਨੂੰ ਨਾ ਤਾਂ ਰੁਜ਼ਗਾਰ ਦਿੱਤਾ ਅਤੇ ਨਾ ਹੀ ਉਨ੍ਹਾਂ ਨਾਲ ਸੰਪਰਕ ਬਣਾਇਆ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਅਤੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ।