ਭਿੰਡੀ ਸੈਦਾ ਗ੍ਰਨੇਡ ਹਮਲਾ ਮਾਮਲਾ ਸੁਲਝਿਆ: 6 ਗ੍ਰਿਫ਼ਤਾਰ, ਆਈਐਸਆਈ ਲਿੰਕ ਬੇਨਕਾਬ

ਨਿਊਜ਼ ਪੰਜਾਬ

13 ਅਪ੍ਰੈਲ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਿੰਡੀ ਸੈਦਾ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਮਲਾ ਸੁਲਝਾਉਂਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 2 ਪਿਸਤੌਲ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਅਨੁਸਾਰ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਮਾਡਿਊਲ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਨਾਲ ਕੰਮ ਕਰ ਰਿਹਾ ਸੀ ਅਤੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਹਮਲਾ ਕੀਤਾ ਗਿਆ। 29-30 ਮਾਰਚ ਦੀ ਰਾਤ ਨੂੰ ਗ੍ਰਨੇਡ ਹਾਸਲ ਕਰਕੇ ਇਲਾਕੇ ਦੀ ਰੇਕੀ ਤੋਂ ਬਾਅਦ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਮਾਮਲੇ ਵਿੱਚ UAPA, ਵਿਸਫੋਟਕ ਐਕਟ, IPC ਅਤੇ ਹਥਿਆਰ ਐਕਟ ਤਹਿਤ ਕੇਸ ਦਰਜ ਕਰਕੇ ਪੂਰੇ ਨੈੱਟਵਰਕ ਨੂੰ ਤੋੜਨ ਲਈ ਜਾਂਚ ਤੇਜ਼ ਕਰ ਦਿੱਤੀ ਹੈ।