ਨਿਊਜ਼ ਪੰਜਾਬ
14 ਅਪ੍ਰੈਲ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਇਕੱਤਰਤਾ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਦਿੱਤੀ ਗਈ ਹੈ।
