ਨਿਊਜ਼ ਪੰਜਾਬ
15 ਅਪ੍ਰੈਲ 2026
ਬੁੱਧਵਾਰ ਸਵੇਰੇ Enforcement Directorate (ED) ਵੱਲੋਂ Ashok Kumar Mittal ਦੇ ਘਰ ਅਤੇ ਦਫ਼ਤਰ ਸਮੇਤ ਕਰੀਬ 8 ਤੋਂ 9 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਉਨ੍ਹਾਂ ਦੇ ਪੁੱਤਰ ਨਾਲ ਜੁੜੀਆਂ ਥਾਵਾਂ ਵੀ ਸ਼ਾਮਲ ਹਨ।
ਸੂਤਰਾਂ ਮੁਤਾਬਕ ਜਾਂਚ ਏਜੰਸੀ ਵੱਲੋਂ ਵੱਖ-ਵੱਖ ਵਿੱਤੀ ਦਸਤਾਵੇਜ਼ਾਂ ਅਤੇ ਲੈਣ-ਦੇਣ ਦੇ ਰਿਕਾਰਡਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ED ਵੱਲੋਂ ਇਸ ਕਾਰਵਾਈ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।ਇਹ ਅਚਾਨਕ ਹੋਈ ਛਾਪੇਮਾਰੀ ਨਾਲ ਸ਼ਹਿਰ ਦੇ ਵਪਾਰਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਪੈਦਾ ਹੋ ਗਈ ਹੈ। Aam Aadmi Party ਨਾਲ ਜੁੜੇ ਹੋਣ ਕਰਕੇ ਇਸ ਮਾਮਲੇ ਨੂੰ ਰਾਜਨੀਤਿਕ ਤੌਰ ‘ਤੇ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਸਿੱਖਿਆ ਖੇਤਰ ਵਿੱਚ ਵੀ ਇਸ ਕਾਰਵਾਈ ਦੀ ਚਰਚਾ ਤੇਜ਼ ਹੋ ਗਈ ਹੈ, ਕਿਉਂਕਿ Lovely Professional University ਦੇ ਸੰਸਥਾਪਕ ਹੋਣ ਦੇ ਨਾਤੇ ਅਸ਼ੋਕ ਮਿੱਤਲ ਇੱਕ ਵੱਡਾ ਨਾਮ ਹਨ। ਦੇਸ਼ ਦੀਆਂ ਪ੍ਰਮੁੱਖ ਨਿੱਜੀ ਯੂਨੀਵਰਸਿਟੀਆਂ ਵਿੱਚ ਸ਼ਾਮਲ LPU ਵਿੱਚ ਹਜ਼ਾਰਾਂ ਵਿਦਿਆਰਥੀ ਪੜ੍ਹਦੇ ਹਨ।ਫਿਲਹਾਲ, ਜਾਂਚ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
