ਨਿਊਜ਼ ਪੰਜਾਬ
16 ਅਪ੍ਰੈਲ 2026
ਡੀ.ਜੀ.ਪੀ. ਪੰਜਾਬ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਦੀ ਆਈ.ਐਸ.ਆਈ.-ਸਮਰਥਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸਾਂਝੇ ਅਭਿਆਨ ਦੌਰਾਨ ਐਸ.ਐਸ.ਓ.ਸੀ. ਅੰਮ੍ਰਿਤਸਰ ਅਤੇ ਮੋਹਾਲੀ ਦੀ ਟੀਮ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 4 ਹੈਂਡ ਗ੍ਰਨੇਡ, 2 ਵਿਦੇਸ਼ੀ ਪਿਸਤੌਲਾਂ ਅਤੇ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਅਤੇ ਉਸ ਦੇ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਹਮਲੇ ਨਾਲ ਸੰਬੰਧਿਤ ਅੱਤਵਾਦੀ ਮਾਡਿਊਲ ਨਾਲ ਲਿੰਕ ਹਨ। ਇਸ ਮਾਮਲੇ ਸਬੰਧੀ ਐਫ਼.ਆਈ.ਆਰ. ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿੱਚ ਦਰਜ ਕਰ ਲਈ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਜਾਂਚ ਜਾਰੀ ਹੈ।
