ਬਟਾਲਾ ਨੂੰ ਵੱਡੀ ਸੌਗਾਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਨਿਊਜ਼ ਪੰਜਾਬ

16 ਅਪ੍ਰੈਲ 2026

ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਅੱਜ ਇਤਿਹਾਸਕ ਸ਼ਹਿਰ ਬਟਾਲਾ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਬੁਨਿਆਦੀ ਢਾਂਚੇ, ਸੜਕਾਂ, ਮੰਡੀ ਪ੍ਰਣਾਲੀ ਅਤੇ ਸ਼ਹਿਰੀ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ। ਇਸ ਦੇ ਨਾਲ ਹੀ ਟ੍ਰੈਫਿਕ ਸਮੱਸਿਆ ਦਾ ਹੱਲ ਕਰਨ ਲਈ ਹਾਈ-ਟੈਕ ਬੱਸ ਸਟੈਂਡ ਅਤੇ ਸੁਰੱਖਿਆ ਵਧਾਉਣ ਲਈ ਨਵੀਂ ਪੁਲਿਸ ਲਾਈਨ ਦੀ ਯੋਜਨਾ ਵੀ ਲੋਕਾਂ ਲਈ ਰਾਹਤ ਸਾਬਤ ਹੋਵੇਗੀ। ਸਰਕਾਰ ਦੇ ਇਹ ਕਦਮ ਬਟਾਲਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਨ ਵੱਲ ਇੱਕ ਵੱਡੀ ਪਹਿਲ ਵਜੋਂ ਵੇਖੇ ਜਾ ਰਹੇ ਹਨ।