ਪੰਜਾਬ ਵਿੱਚ ਮੌਸਮ ਦਾ ਮਿਜਾਜ ਬਦਲਿਆ: ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ, ਗਰਮੀ ਤੋਂ ਮਿਲੇਗੀ ਰਾਹਤ

ਨਿਊਜ਼ ਪੰਜਾਬ

17 ਅਪ੍ਰੈਲ 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਚੜ੍ਹਦੀ ਗਰਮੀ ਦਰਮਿਆਨ ਹੁਣ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। Western Disturbance ਦੇ ਸਰਗਰਮ ਹੋਣ ਨਾਲ ਮੌਸਮ ਵਿਭਾਗ ਵੱਲੋਂ 17 ਅਪ੍ਰੈਲ ਲਈ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੀ ਪੇਸ਼ੀਨਗੋਈ ਕਰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਸਮੇਤ ਸਰਹੱਦੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਵੱਧ ਸਕਦਾ ਹੈ ਅਤੇ 19 ਅਪ੍ਰੈਲ ਨੂੰ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਲਈ ਕਿਸਾਨਾਂ ਨੂੰ ਖ਼ਾਸ ਸਾਵਧਾਨ ਰਹਿਣ ਦੀ ਲੋੜ ਹੈ।