ਨਿਊਜ਼ ਪੰਜਾਬ
17 ਅਪ੍ਰੈਲ 2026
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਵੱਡੀ ਕਾਨੂੰਨੀ ਵਿਕਾਸ ਸਾਹਮਣੇ ਆਈ ਹੈ, ਜਿੱਥੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅੰਤਰਿਮ ਹੁਕਮ ਜਾਰੀ ਕੀਤਾ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਉਸ ਦੇ ਖਿਲਾਫ ਟ੍ਰਾਇਲ ਵੀ ਜੇਲ੍ਹ ਤੋਂ ਹੀ ਚੱਲੇਗਾ।
ਪੰਜਾਬ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਹਵਾਲਾ ਦਿੰਦਿਆਂ ਅਦਾਲਤ ਕੋਲ ਅਪੀਲ ਕੀਤੀ ਸੀ ਕਿ National Security Act (NSA) ਖਤਮ ਹੋਣ ਮਗਰੋਂ ਵੀ ਉਸ ਨੂੰ ਆਸਾਮ ਵਿੱਚ ਹੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ, ਪਰ ਅਦਾਲਤ ਨੇ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰਦਿਆਂ ਸਰਕਾਰ ਦੇ ਪੱਖ ‘ਚ ਫੈਸਲਾ ਸੁਣਾਇਆ।
