ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦੀ ਵੱਡੀ ਛਾਪੇਮਾਰੀ, 26 ਘੰਟਿਆਂ ਤੋਂ ਜਾਂਚ ਜਾਰੀ

ਨਿਊਜ਼ ਪੰਜਾਬ

18 ਅਪ੍ਰੈਲ 2026

ਲੁਧਿਆਣਾ/ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ Sanjeev Arora ਦੇ ਘਰ ਅਤੇ ਕਾਰੋਬਾਰੀ ਅਦਾਰਿਆਂ ‘ਤੇ Enforcement Directorate ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਲੁਧਿਆਣਾ, ਜਲੰਧਰ, ਗੁਰੂਗ੍ਰਾਮ ਅਤੇ ਚੰਡੀਗੜ੍ਹ ਸਮੇਤ ਕੁੱਲ 13 ਥਾਵਾਂ ‘ਤੇ ਚੱਲ ਰਹੀ ਹੈ।

ਜਾਣਕਾਰੀ ਮੁਤਾਬਕ, ਈਡੀ ਦੀਆਂ ਟੀਮਾਂ ਮੰਤਰੀ ਅਰੋੜਾ, ਉਨ੍ਹਾਂ ਦੇ ਦੋ ਭਾਈਵਾਲਾਂ ਅਤੇ ਉਨ੍ਹਾਂ ਦੇ ਪੁੱਤਰ ਨਾਲ ਸੰਬੰਧਤ ਫਰਮਾਂ ਦੀ ਲਗਾਤਾਰ 26 ਘੰਟਿਆਂ ਤੋਂ ਜਾਂਚ ਕਰ ਰਹੀਆਂ ਹਨ। ਇਸ ਦੌਰਾਨ ਦਿੱਲੀ ਸਥਿਤ ਸਰਕਾਰੀ ਨਿਵਾਸ, ਨਿੱਜੀ ਘਰ, ਕੰਪਨੀ ਦਫ਼ਤਰਾਂ ਅਤੇ ਨਜ਼ਦੀਕੀ ਸਾਥੀਆਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।

ਸਰੋਤਾਂ ਅਨੁਸਾਰ, ਇਹ ਕਾਰਵਾਈ ਸਟਾਕ ਮਾਰਕੀਟ ਵਿੱਚ ਸੰਭਾਵਿਤ ਅੰਦਰੂਨੀ ਵਪਾਰ ਅਤੇ United Arab Emirates ਤੋਂ ਭਾਰਤ ਵਿੱਚ ਆ ਰਹੇ ਸ਼ੱਕੀ ਫੰਡਾਂ ਦੀ ਰਾਊਂਡ-ਟ੍ਰਿਪਿੰਗ ਦੇ ਮਾਮਲੇ ਨਾਲ ਜੁੜੀ ਹੋ ਸਕਦੀ ਹੈ।

ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਸਥਿਤ ਮੰਤਰੀ ਦੇ ਘਰ ਬਾਹਰ ਕੇਂਦਰੀ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਈਡੀ ਦੀਆਂ ਟੀਮਾਂ ਸ਼ੁੱਕਰਵਾਰ ਸਵੇਰੇ ਲਗਭਗ 7 ਵਜੇ ਇੱਥੇ ਪਹੁੰਚੀਆਂ ਸਨ ਅਤੇ ਜਾਂਚ ਅਜੇ ਵੀ ਜਾਰੀ ਹੈ।ਇਸ ਮਾਮਲੇ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।