ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਐਸਐਚਓ 10 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

ਨਿਊਜ਼ ਪੰਜਾਬ

21 ਅਪ੍ਰੈਲ 2026

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਵਿੱਚ ਅੱਜ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 4 ਵਿੱਚ ਤਾਇਨਾਤ ਐਸ.ਐਚ.ਓ. ਇੰਸਪੈਕਟਰ ਗੁਰਜੀਤ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਰਕਮ ਉਸ ਨੇ ਇੱਕ ਔਰਤ ਤੋਂ ਉਸਦੇ ਕੇਸ ਵਿੱਚ ਮਦਦ ਕਰਨ ਦੇ ਬਦਲੇ ਲਈ ਸੀ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਸਬੰਧੀ ਹੋਰ ਵੇਰਵੇ ਜਲਦੀ ਸਾਂਝੇ ਕੀਤੇ ਜਾਣ ਦੀ ਸੰਭਾਵਨਾ ਹੈ।