ਨਿਊਜ਼ ਪੰਜਾਬ
21 ਅਪ੍ਰੈਲ 2026
ਪੰਜਾਬ ਸਰਕਾਰ ਲਗਾਤਾਰ ਵਧਦੇ ਕਰਜ਼ੇ ਕਾਰਨ ਦਬਾਅ ਹੇਠ ਨਜ਼ਰ ਆ ਰਹੀ ਹੈ। 21 ਅਪ੍ਰੈਲ ਨੂੰ ਸਰਕਾਰ ਵੱਲੋਂ ਮਾਰਕਿਟ ਵਿੱਚੋਂ 1300 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਗਿਆ ਹੈ, ਜੋ ਕਿ ਪਿਛਲੇ 20 ਦਿਨਾਂ ਵਿੱਚ ਦੂਜੀ ਵਾਰ ਹੈ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ 1500 ਕਰੋੜ ਅਤੇ 31 ਜਨਵਰੀ ਨੂੰ 1000 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਸੀ। ਜਨਵਰੀ ਵਿੱਚ ਲਿਆ ਕਰਜ਼ਾ 2038 ਤੱਕ ਵਾਪਸ ਕਰਨਾ ਹੋਵੇਗਾ। ਮੌਜੂਦਾ ਸਮੇਂ ਪੰਜਾਬ ’ਤੇ ਕੁੱਲ ਕਰਜ਼ਾ ਲਗਭਗ 4 ਲੱਖ ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ, ਜਿਸ ਨਾਲ ਸੂਬਾ ਕਰਜ਼ੇ ਦੇ ਮਾਮਲੇ ਵਿੱਚ ਦੇਸ਼ ਵਿੱਚ ਦੂਜੇ ਨੰਬਰ ’ਤੇ ਹੈ।
