ਸੁਪਰੀਮ ਕੋਰਟ ਦਾ ਸਖ਼ਤ ਰੁਖ: Balwant Singh Rajoana ਦੀ ਰਹਿਮ ਅਰਜ਼ੀ ’ਤੇ ਕੇਂਦਰ ਨੂੰ ਆਖ਼ਰੀ 2 ਹਫ਼ਤੇ

ਨਿਊਜ਼ ਪੰਜਾਬ

22 ਅਪ੍ਰੈਲ 2026

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਰਜ਼ੀ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਦੋ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ ਸਪਸ਼ਟ ਕੀਤਾ ਕਿ ਇਸ ਤੋਂ ਬਾਅਦ ਹੋਰ ਕੋਈ ਮਿਆਦ ਨਹੀਂ ਦਿੱਤੀ ਜਾਵੇਗੀ। ਰਾਜੋਆਣਾ ਵੱਲੋਂ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਲੰਬੀ ਦੇਰੀ ਦੇ ਆਧਾਰ ’ਤੇ ਕੀਤੀ ਗਈ ਹੈ, ਜਿਸ ’ਤੇ ਹੁਣ ਅਦਾਲਤ ਨੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਹਨ।