ਨਿਊਜ਼ ਪੰਜਾਬ
23 ਅਪ੍ਰੈਲ 2026
ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। Gaurav Yadav ਨੇ ਦੱਸਿਆ ਕਿ ਪੁਲਿਸ ਨੇ ਪਾਕਿਸਤਾਨ ਤੋਂ ਸਰਹੱਦ ਪਾਰ ਕੰਮ ਕਰ ਰਹੇ ਇੱਕ ਸੰਗਠਿਤ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 915 ਗ੍ਰਾਮ ਆਈ.ਸੀ.ਈ (ਮੈਥੈਮਫੇਟਾਮਾਈਨ), 5 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਇਥੇ ਸਥਾਨਕ ਹੈਂਡਲਰ ਵਜੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਇਸ ਮਾਮਲੇ ਵਿੱਚ Gate Hakima Police Station ਵਿਖੇ ਐਫ.ਆਈ.ਆਰ. ਦਰਜ ਕਰਕੇ ਪੁਲਿਸ ਵੱਲੋਂ ਪੂਰੇ ਨੈੱਟਵਰਕ ਦੀ ਜਾਂਚ ਜਾਰੀ ਹੈ।
