ਨਿਊਜ਼ ਪੰਜਾਬ
24 ਅਪ੍ਰੈਲ 2026
ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚ ਲੰਬੇ ਸਮੇਂ ਤੋਂ ਚੱਲ ਰਿਹਾ ਧਰਮ ਯੁੱਧ ਮੋਰਚਾ ਆਖਿਰਕਾਰ ਸਮਾਪਤ ਹੋ ਗਿਆ ਹੈ। ਬੇਅਦਬੀ ਖਿਲਾਫ ਸਖ਼ਤ ਕਾਨੂੰਨ ਦੀ ਮੰਗ ਲਈ 18 ਮਹੀਨਿਆਂ ਤੋਂ ਬੀਐੱਸਐੱਨਐੱਲ (BSNL) ਦੇ 400 ਫੁੱਟ ਉੱਚੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੂੰ ਪ੍ਰਸ਼ਾਸਨ ਅਤੇ ਅਰਧ ਸੈਨਿਕ ਬਲਾਂ ਦੀ ਮਦਦ ਨਾਲ ਸੁਰੱਖਿਅਤ ਤਰੀਕੇ ਨਾਲ ਹੇਠਾਂ ਉਤਾਰ ਲਿਆ ਗਿਆ। ਇਸ ਦੌਰਾਨ ਮੌਕੇ ’ਤੇ ਮੌਜੂਦ ਸੰਗਤ ਉਨ੍ਹਾਂ ਦੇ ਹੇਠਾਂ ਉਤਰਣ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਸੀ। ਗੁਰਜੀਤ ਸਿੰਘ ਖਾਲਸਾ ਦੀ ਅਪੀਲ ’ਤੇ ਮੋਰਚੇ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਰੱਖਵਾਏ ਗਏ ਹਨ, ਜਿਨ੍ਹਾਂ ਦੇ ਭੋਗ 24 ਅਪ੍ਰੈਲ ਨੂੰ ਪਾਏ ਜਾਣਗੇ ਅਤੇ ਇਸ ਤੋਂ ਬਾਅਦ ਧਰਨਾ ਅਧਿਕਾਰਕ ਤੌਰ ’ਤੇ ਖਤਮ ਕਰ ਦਿੱਤਾ ਜਾਵੇਗਾ। ਯਾਦ ਰਹੇ ਕਿ ਇਸ ਮਸਲੇ ’ਤੇ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸਾਖੀ ਮੌਕੇ ਵਿਸ਼ੇਸ਼ ਇਜਲਾਸ ਬੁਲਾ ਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਕੀਤਾ ਗਿਆ ਸੀ, ਜਿਸ ਨੂੰ ਹੁਣ ਰਾਜਪਾਲ ਦੀ ਮਨਜ਼ੂਰੀ ਵੀ ਮਿਲ ਚੁੱਕੀ ਹੈ।
