ਅੰਮ੍ਰਿਤਸਰ ਵਿੱਚ ਵੱਡਾ ਖੁਲਾਸਾ: ਸਰਹੱਦ ਪਾਰ ਨਸ਼ਾ-ਹਥਿਆਰ ਤਸਕਰੀ ਮੋਡੀਊਲ ਬੇਨਕਾਬ, 3 ਗ੍ਰਿਫਤਾਰ

ਨਿਊਜ਼ ਪੰਜਾਬ

24 ਅਪ੍ਰੈਲ 2026

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 915 ਗ੍ਰਾਮ ਆਈਸ (ਮੇਥਾਮਫੈਟਾਮੀਨ), 5 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਇਹ ਕਾਰਵਾਈ ਮੁੱਖ ਮੰਤਰੀ ਦੀ ਜੀਰੋ ਟੋਲਰੈਂਸ ਨੀਤੀ ਤਹਿਤ ਆਰਗਨਾਈਜ਼ਡ ਕਰਾਈਮ ਖਿਲਾਫ਼ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਆਰੋਪੀ ਫਿਰੋਜ਼ਪੁਰ ਸਰਹੱਦੀ ਖੇਤਰਾਂ ਵਿੱਚ ਸਰਗਰਮ ਸਨ ਅਤੇ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਰਹਿੰਦੇ ਸਨ। ਡਰੋਨ ਰਾਹੀਂ ਭੇਜੇ ਜਾ ਰਹੇ ਨਸ਼ੇ ਅਤੇ ਹਥਿਆਰਾਂ ਨੂੰ ਇਹ ਜੰਗਲਾਤ ਅਤੇ ਘਣੀ ਵੈਜੀਟੇਸ਼ਨ ਵਾਲੇ ਇਲਾਕਿਆਂ ਤੋਂ ਇਕੱਠਾ ਕਰਦੇ ਸਨ। ਪੁਲਿਸ ਅਨੁਸਾਰ ਬਰਾਮਦ ਨਸ਼ਾ ਕਮਰਸ਼ੀਅਲ ਮਾਤਰਾ ਤੋਂ ਕਈ ਗੁਣਾ ਵੱਧ ਹੈ, ਜਿਸ ਨਾਲ ਇੱਕ ਵੱਡੀ ਸਪਲਾਈ ਚੇਨ ਨੂੰ ਤੋੜਨ ਵਿੱਚ ਮਦਦ ਮਿਲੀ ਹੈ। ਇਸਦੇ ਨਾਲ ਹੀ ਬੰਬ ਧਮਾਕੇ ਦੀ ਈਮੇਲ ਧਮਕੀ ਦੇ ਮਾਮਲੇ ਵਿੱਚ ਵੀ ਜਾਂਚ ਤੇਜ਼ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਹੋਰ ਖੁਲਾਸਿਆਂ ਦੀ ਉਮੀਦ ਹੈ।