ਆਪ ਨੂੰ ਵੱਡਾ ਝਟਕਾ: ਕਈ ਰਾਜ ਸਭਾ ਮੈਂਬਰ ਭਾਜਪਾ ਵਿੱਚ ਸ਼ਾਮਲ, ਸੀਐਮ ਵੱਲੋਂ ਤੁਰੰਤ ਪ੍ਰੈਸ ਕਾਨਫਰੰਸ ਦਾ ਐਲਾਨ

ਨਿਊਜ਼ ਪੰਜਾਬ

24 ਅਪ੍ਰੈਲ 2026

ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ ਕਿਉਂਕਿ ਬਾਗੀ ਰਾਜ ਸਭਾ ਮੈਂਬਰ Raghav Chadha ਅਤੇ Swati Maliwal ਸਮੇਤ ਸੰਦੀਪ ਪਾਠਕ, ਅਸ਼ੋਕ ਮਿੱਤਲ, ਰਜਿੰਦਰ ਗੁਪਤਾ ਅਤੇ ਹਰਭਜਨ ਸਿੰਘ ਨੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਦਾਮਨ ਥਾਮ ਲਿਆ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਇਹ ਵੱਡਾ ਫੈਸਲਾ ਸਿਆਸੀ ਹਲਚਲ ਦਾ ਕਾਰਨ ਬਣ ਗਿਆ ਹੈ। ਇਸ ਦਰਮਿਆਨ ਮੁੱਖ ਮੰਤਰੀ Bhagwant Mann ਨੇ ਵਿਦੇਸ਼ੀ ਦੌਰੇ ਤੋਂ ਵਾਪਸੀ ਉਪਰੰਤ ਤੁਰੰਤ ਪ੍ਰੈਸ ਕਾਨਫਰੰਸ ਸੱਦ ਲਈ ਹੈ, ਜੋ ਅੱਜ ਸ਼ਾਮ 4:30 ਵਜੇ ਮੁੱਖ ਮੰਤਰੀ ਦੇ ਨਿਵਾਸ ਸਥਾਨ ’ਤੇ ਹੋਵੇਗੀ।