ਅਜਨਾਲਾ ਕੇਸ ਵਿੱਚ Amritpal Singh ਦੀ ਅੱਜ ਮੁੜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ੀ

ਨਿਊਜ਼ ਪੰਜਾਬ

25 ਅਪ੍ਰੈਲ 2026

ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਨੂੰ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਮੁੜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਐਨ.ਐਸ.ਏ. ਖਤਮ ਹੋਣ ਤੋਂ ਬਾਅਦ ਪੁਲਿਸ ਨੇ ਅਜਨਾਲਾ ਥਾਣਾ ਹਮਲੇ ਮਾਮਲੇ ਵਿੱਚ ਉਨ੍ਹਾਂ ਦੀ ਰਸਮੀ ਗ੍ਰਿਫਤਾਰੀ ਕੀਤੀ ਸੀ। 23 ਅਪ੍ਰੈਲ ਨੂੰ ਵੀ ਉਨ੍ਹਾਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਸੀ।