ਪੰਜਾਬ ‘ਚ ਤਪਦੀ ਗਰਮੀ ਦਾ ਕਹਿਰ, ਹੀਟਵੇਵ ਅਲਰਟ ਨਾਲ ਲੋਕ ਪਰੇਸ਼ਾਨ,26 ਤੋਂ ਮੀਂਹ ਦੀ ਸੰਭਾਵਨਾ

ਨਿਊਜ਼ ਪੰਜਾਬ

26 ਅਪ੍ਰੈਲ 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਪੈ ਰਹੀ ਹੈ, ਜਿੱਥੇ ਬਠਿੰਡਾ ਅਤੇ ਫਰੀਦਕੋਟ ਵਿੱਚ ਤਾਪਮਾਨ 44.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ 41 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਯੈਲੋ ਹੀਟਵੇਵ ਅਲਰਟ ਜਾਰੀ ਕਰਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਗਰਮ ਹਵਾਵਾਂ ਅਤੇ ਗਰਮ ਰਾਤਾਂ ਦੀ ਚੇਤਾਵਨੀ ਦਿੱਤੀ ਹੈ। ਇਸੇ ਦੌਰਾਨ 26 ਤੋਂ 30 ਅਪ੍ਰੈਲ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ (30–40 ਕਿਮੀ ਪ੍ਰਤੀ ਘੰਟਾ) ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਕਮੀ ਆ ਸਕਦੀ ਹੈ।