ਨਿਊਜ਼ ਪੰਜਾਬ
ਸੰਤੋਖ ਕਿਉਂ ਜਰੂਰੀ ਹੈ?….. ਵਿਚਾਰ ਭਾਈ ਸਰਬਜੀਤ ਸਿੰਘ ਜੀ
*🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੧੩ ਵੈਸਾਖ ੫੫੮, ੨੬ ਅਪ੍ਰੈਲ ੨੦੨੬ ੴ* ☬ 🙏🙏🙏🙏
ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥
☬ ਪੰਜਾਬੀ ਵਿੱਚ ਵਿਆਖਿਆ :- ☬
(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥ ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ)। ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀਂ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ ॥੩॥ ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ)। (ਪਰ ਜੀਵ ਦੇ ਕੀਹ ਵੱਸ ਹੈ ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ। ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ। ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ। (ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ। ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ॥੪॥ ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ)। ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ। ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ-ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ। ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ। ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ ॥੫॥ ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ ? ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ; ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ। ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ। ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ ॥੬॥ ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ)। (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ)। (ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ), ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ। (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ। ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ। (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) ॥੭॥ ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ। ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ। ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ ॥੮॥ ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ। (ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ)। ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ। ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ। (ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ। ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ। ਹੇ ਨਾਨਕ ਜੀ! (ਆਖੋ-) (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ), ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ ॥੯॥੨॥੫॥
सूही महला १ ॥
मेरा मनु राता गुण रवै मनि भावै सोई ॥ गुर की पउड़ी साच की साचा सुखु होई ॥ सुखि सहजि आवै साच भावै साच की मति किउ टलै ॥ इसनानु दानु सुगिआनु मजनु आपि अछलिओ किउ छलै ॥ परपंच मोह बिकार थाके कूड़ु कपटु न दोई ॥ मेरा मनु राता गुण रवै मनि भावै सोई ॥१॥ साहिबु सो सालाहीऐ जिनि कारणु कीआ ॥ मैलु लागी मनि मैलिऐ किनै अम्रितु पीआ ॥ मथि अम्रितु पीआ इहु मनु दीआ गुर पहि मोलु कराइआ ॥ आपनड़ा प्रभु सहजि पछाता जा मनु साचै लाइआ ॥ तिसु नालि गुण गावा जे तिसु भावा किउ मिलै होइ पराइआ ॥ साहिबु सो सालाहीऐ जिनि जगतु उपाइआ ॥२॥ आइ गइआ की न आइओ किउ आवै जाता ॥ प्रीतम सिउ मनु मानिआ हरि सेती राता ॥ साहिब रंगि राता सच की बाता जिनि बि्मब का कोटु उसारिआ ॥ पंच भू नाइको आपि सिरंदा जिनि सच का पिंडु सवारिआ ॥ हम अवगणिआरे तू सुणि पिआरे तुधु भावै सचु सोई ॥ आवण जाणा ना थीऐ साची मति होई ॥३॥ अंजनु तैसा अंजीऐ जैसा पिर भावै ॥ समझै सूझै जाणीऐ जे आपि जाणावै ॥ आपि जाणावै मारगि पावै आपे मनूआ लेवए ॥ करम सुकरम कराए आपे कीमति कउण अभेवए ॥ तंतु मंतु पाखंडु न जाणा रामु रिदै मनु मानिआ ॥ अंजनु नामु तिसै ते सूझै गुर सबदी सचु जानिआ ॥४॥ साजन होवनि आपणे किउ पर घर जाही ॥ साजन राते सच के संगे मन माही ॥ मन माहि साजन करहि रलीआ करम धरम सबाइआ ॥ अठसठि तीरथ पुंन पूजा नामु साचा भाइआ ॥ आपि साजे थापि वेखै तिसै भाणा भाइआ ॥ साजन रांगि रंगीलड़े रंगु लालु बणाइआ ॥५॥ अंधा आगू जे थीऐ किउ पाधरु जाणै ॥ आपि मुसै मति होछीऐ किउ राहु पछाणै ॥ किउ राहि जावै महलु पावै अंध की मति अंधली ॥ विणु नाम हरि के कछु न सूझै अंधु बूडौ धंधली ॥ दिनु राति चानणु चाउ उपजै सबदु गुर का मनि वसै ॥ कर जोड़ि गुर पहि करि बिनंती राहु पाधरु गुरु दसै ॥६॥ मनु परदेसी जे थीऐ सभु देसु पराइआ ॥ किसु पहि खोल्हउ गंठड़ी दूखी भरि आइआ ॥ दूखी भरि आइआ जगतु सबाइआ कउणु जाणै बिधि मेरीआ ॥ आवणे जावणे खरे डरावणे तोटि न आवै फेरीआ ॥ नाम विहूणे ऊणे झूणे ना गुरि सबदु सुणाइआ ॥ मनु परदेसी जे थीऐ सभु देसु पराइआ ॥७॥ गुर महली घरि आपणै सो भरपुरि लीणा ॥ सेवकु सेवा तां करे सच सबदि पतीणा ॥ सबदे पतीजै अंकु भीजै सु महलु महला अंतरे ॥ आपि करता करे सोई प्रभु आपि अंति निरंतरे ॥ गुर*l सबदि मेला तां सुहेला बाजंत अनहद बीणा ॥ गुर महली घरि आपणै सो भरिपुरि लीणा ॥८॥ कीता किआ सालाहीऐ करि वेखै सोई ॥ ता की कीमति न पवै जे लोचै कोई ॥ कीमति सो पावै आपि जाणावै आपि अभुलु न भुलए ॥ जै जै कारु करहि तुधु भावहि गुर कै सबदि अमुलए ॥ हीणउ नीचु करउ बेनंती साचु न छोडउ भाई ॥ नानक जिनि करि देखिआ देवै मति साई ॥९॥२॥५॥
☬ विआखिआ हिंदी ☬
(परमात्मा के प्यार में) रंगा हुआ मेरा मन (ज्यों-ज्यों परमात्मा के) गुण चेते करता है (त्यों-त्यों) मेरे मन में वह परमात्मा ही प्यारा लगता जाता है। परमात्मा के गुण गाने, मानो, एक सीढ़ी है जो गुरू ने दी है और इस सीढ़ी के माध्यम से सदा-स्थिर रहने वाले परमात्मा तक पहुँचा जा सकता है, (इस सीढ़ी पर चढ़ने की बरकति से मेरे अंदर) सदा-स्थिर रहने वाला आनंद बन रहा है।
जो मनुष्य (इस सीढ़ी की बरकति से) आत्मिक आनंद में आत्मिक अडोलता में पहुँचता है वह सदा-स्थिर प्रभू को प्यारा लगता है। सदा-स्थिर प्रभू के गुण गाने वाली उसकी मति अटल हो जाती है। परमात्मा अटल है। (अगर गुण गाने वाली मति नहीं बनी तो) कोई स्नान, कोई दान, कोई ज्ञान की चोंच-चर्चा, और कोई तीर्थ स्नान परमात्मा को खूश नहीं कर सकते। (गुण गाने वाले मनुष्य के मन में से) धोखे-फरेब, मोह के चमत्कार, विकार आदि सब समाप्त हो जाते हैं। उसके अंदर ना झूठ रह जाता है, ना ठॅगी रहती है, ना ही मेर-तेर रहती है।
(प्रभू के प्यार में) रंगा हुआ मेरा मन (ज्यों-ज्यों प्रभू के) गुण गाता है (त्यों-त्यों) मेरे मन में वह प्रभू ही प्यारा लगता जा रहा है।1।
उस मालिक प्रभू की सिफत-सालाह करनी चाहिए जिसने जगत पैदा किया है। (सिफत-सालाह किए बिना मनुष्य के मन में विकारों की) मैल लगी रहती है, और अगर मन (विकारों से) मैला टिका रहे तो कोई भी नाम-अमृत पी नहीं सकता। (पर इस नाम-अमृत की प्राप्ति के लिए भी मूल्य चुकाना पड़ता है) मैंने गुरू से मूल्य डलवाया (तो उसने बताया कि) जिसने अपना ये मन (गुरू के) हवाले किया उसने बार-बार सिमर के नाम-अमृत पी लिया। (गुरू के बताए हुए राह पर चल कर) जब किसी मनुष्य ने अपना मन (मैल से हटा के) सदा-स्थिर प्रभू में जोड़ा तो उसने आत्मिक अडोलता में टिक के अपने प्रीतम प्रभू से गहरी सांझ डाल ली। (पर) मैं तब ही प्रभू-चरणों से जुड़ के प्रभू के गुण गा सकता हूँ अगर प्रभू की रजा ही हो (यदि मैं उसे अच्छा लगने लगूँ)। प्रभू के साथ ऊपर-ऊपर रहने पर प्रभू के साथ मिलाप नहीं हो सकता।
(सो, हे भाई!) उस मालिक प्रभू की (सदा) सिफत सालाह करनी चाहिए जिसने (ये) जगत पैदा किया है।2। जिस मनुष्य के हृदय में परमात्मा आ बसे, उसे किसी और पदार्थ की लालसा नहीं रह जाती, उसका जनम-मरण समाप्त हो जाता है। उसका मन प्रीतम-प्रभू में रीझ जाता है, प्रभू के प्रेम से रंगा जाता है। उसका मन उस मालिक के रंग में रंगा जाता है, वह उस सदा-स्थिर मालिक की सिफत सालाह की बातें करता रहता है जिसने पानी की बूँद से शरीर किले का निर्माण किया है, जो पाँच तत्वों का मालिक है, जो स्वयं ही (शरीर जगत को) पैदा करने वाला है, जिसने अपने रहने के लिए मनुष्य का शरीर सजाया है। हे प्यारे प्रभू! तू (मेरी विनती) सुन। हम जीव अवगुणों से भरे हुए हैं (तू स्वयं ही अपनी सिफत सालाह की दाति दे के हमें पवित्र करने वाला है) जो जीव (तेरी मेहर से) तुझे पसेंद आ जाता है वह तेरा ही रूप हो जाता है। उसके जनम-मरन के चक्कर समाप्त हो जाते हैं, उसकी बुद्धि अभुल हो जाती है (वह सद्बुद्धि वाला हो जाता है)।3।
स्त्री को ऐसा सुर्मा पहनना चाहिए जैसा उसके पति को अच्छा लगे (जीव-स्त्री को प्रभू-पति के मिलाप के लिए ऐसे उद्यम करने चाहिए जो प्रभू-पति को पसंद आए)। (पर जीव के भी वश में क्या है?) जब परमात्मा खुद समझ बख्शे, तब ही जीव (सही रास्ता) समझ सकता है, तब ही जीव को सूझ आ सकती है, तब ही कुछ जाना जा सकता है। परमात्मा खुद ही समझ देता है, खुद ही सही रास्ते पर डालता है खुद ही जीव के मन को अपनी ओर प्रेरित करता है। साधारण काम और अच्छे काम परमात्मा खुद ही जीव से करवाता है, पर उस प्रभू का भेद नहीं पाया जा सकता, कोई उसकी कीमत नहीं जान सकता।
(परमात्मा का प्यार प्राप्त करने के लिए) मैं कोई जादू-टोना कोई मंत्र आदि पाखण्ड करना नहीं जानती। मैंने तो केवल उस प्रभू को अपने हृदय में बसाया है, मेरा मन उसकी याद में भीग गया है। प्रभू-पति को प्रसन्न करने के लिए उसका नाम ही सुर्मा है, इस सुर्मे की सूझ भी उसके पास से ही मिलती है। (जिस जीव को ये सूझ पड़ जाती है वह) गुरू के शबद में जुड़ के उस सदा-स्थिर प्रभू के साथ गहरी सांझ डाल लेता है।4। सज्जन प्रभू जी (जिन सौभाग्यशाली बँदों के) अपने बन जाते हैं, वह लोग फिर पराए घरों में नहीं जाते (भाव, प्रभू का सिमरन छोड़ के और तथाकथित धर्म-कर्म नहीं करते फिरते)। वे आदमी अंतरात्मे सदा-स्थिर सज्जन-प्रभू के साथ रंगे रहते हैं। वे अपने मन में सज्जन-प्रभू जी के मिलाप का आनंद ही लेते हैं, यही उनके वास्ते सारे धार्मिक कर्म हैं। उनको सदा-स्थिर प्रभू का नाम प्यारा लगता है– यही उनके वास्ते अढ़सठ तीर्थों का स्नान है, यही उनके वास्ते पुंन-दान है और यही उनकी देव-पूजा है। उन लोगों को उसी प्रभू की रजा मीठी लगती है जो खुद (जगत को) पैदा करता है और पैदा करके संभाल करता है। सज्जन-प्रभू के रंग में रंगे हुए उन लोगों ने अपने अंदर प्रभू-प्रेम का लाल रंग बना रखा है।5।अगर किसी मनुष्य का नायक (आगू) वह मनुष्य बन जाए जो खुद ही माया के मोह में अंधा हुआ पड़ा हो, तो वह जीवन-सफर का सीधा रास्ता नहीं समझ सकता, क्योंकि वह नायक स्वयं ही होछी अक्ल के कारण (कामादिक विकारों के हाथों) लुटा जा रहा है (उसकी रहनुमाई में चलने वाला भी) कैसे सही रास्ता पा सकता है? माया के मोह में अंधे हुए मनुष्य की अपनी ही बुद्धि भ्रष्ट (अंधी-बहरी) हुई होती है, वह खुद ही सही रास्ते पर नहीं चल सकता,और परमात्मा के दर को नहीं पा सकता; परमात्मा के नाम से वंचित होने के कारण उसको (सही जीवन के बारे में) कुछ नहीं सूझता, माया के मोह में अँधा हुआ मनुष्य माया की दौड़-भाग में डूबा रहता है।
पर जिस मनुष्य के मन में गुरू का शबद बसता है, उसके हृदय में दिन-रात नाम का प्रकाश हुआ रहता है, उसके अंदर (सेवा-सिमरन का) उत्साह पैदा हुआ रहता है। अपने दोनों हाथ जोड़ के गुरू के पास विनती करता है क्योंकि गुरू उसको जीवन का सही रास्ता बताता है।6। अगर मनुष्य का मन प्रभू-चरणों से विछुड़ा रहे तो उसको सारा जगत बेगाना लगता है (भाव, उसके अंदर भेद भाव बना रहता है)। (प्रभू-चरणों से विछुड़ के) सारा जगत ही (भाव, हरेक जीव) दुखों से (नाको-नाक) भरा रहता है (उनमें मुझे कोई ऐसा नहीं दिखाई देता जो नाम से वंचित रह के सुखी दिखता हो, और) जिसके आगे मैं अपने दुखों की गठड़ी खोल सकूँ (हरेक को आपो धापी पड़ी रहती है)।
(प्रभू-चरणों से विछुड़ा हुआ) सारा ही जगत (हरेक जीव) दुखों से भरा रहता है (हरेक के अंदर इतना स्वार्थ होता है कि कोई किसी का दर्दी नहीं बनता), मेरी दुखद दशा को जानने (समझने) की भी कोई परवाह नहीं करता। (नाम से टूटे हुए जीवों के सिर पर) बहुत भयानक जनम-मरन (के चक्कर) बने रहते हैं, उनके जनम-मरण की जगत-फेरियाँ खत्म होने को नहीं आती। जिन (भाग्यहीन लोगों) को गुरू ने परमात्मा की सिफत सालाह का शबद नहीं सुनाया, जो नाम से वंचित रहे हैं वे दुखी जीवन ही बिताते गए (क्योंकि) यदि मनुष्य का मन प्रभू-चरणों से विछुड़ा रहे तो उसे सारा जगत बेगाना प्रतीत होता है (असके अंदर भेद भाव मेर तेर बनी रहती है)।7।
ऊँचे ठिकाने के मालिक प्रभू जिस मनुष्य के अपने हृदय-घर में आ बसता है वह मनुष्य उस सर्व-व्यापक प्रभू (की याद) में मस्त रहता है, वह मनुष्य प्रभू का सेवक बन जाता है, प्रभू की सेवा-भक्ति करता है सदा-स्थिर प्रभू की सिफत सालाह के शबद में (उसका मन) मगन रहता है। वह मनुष्य सतिगुरू के शबद में पतीज जाता है, उसका हृदय नाम-रस से भीगा रहता है, उसको हरेक शरीर के अंदर प्रभू का निवास दिखता है, (उसे विश्वास बना रहता है कि) प्रभू स्वयं ही सब कुछ कर रहा है, खुद ही हरेक के अंदर एक-रस व्यापक है। गुरू के शबद की बरकति से जब उस मनुष्य का परमात्मा से मिलाप हो जाता है तो उसका जीवन आसान हो जाता है (उसके अंदर मानो) एक-रस बाँसुरी सी बजती रहती है।
ऊँचे ठिकाने का मालिक प्रभू जिस मनुष्य के अपने हृदय-घर में प्रकट हो जाता है वह मनुष्य उस सर्व-व्यापक प्रभू (की याद) में जुड़ा रहता है।8।
परमात्मा के पैदा किए हुए जीवों की प्रशंसा (सिफतें) करने का क्या लाभ? (सिफत सालाह तो उस परमात्मा की करनी चाहिए) जो जगत पैदा करके खुद ही संभाल भी करता है। (पर उस प्रभू का मूल्य नहीं आँका जा सकता, उस जैसा कोई और कहा भी नहीं जा सकता)। अगर कोई मनुष्य ये चाहे (कि परमात्मा के गुण बयान करके उसका मूल्य पा सकेगा तो ये नहीं हो सकता) उस प्रभू का मूल्य नहीं पड़ सकता। जिस मनुष्य को प्रभू स्वयं सूझ बख्शता है, वह प्रभू की कद्र समझ लेता है (और बताता है कि) प्रभू अभुल है कभी भूल नहीं करता। (वह सख्श इस प्रकार विनती करता है–) हे प्रभू! जो लोग तुझे प्यारे लगते हैं वे गुरू के अमोलक शबद में जुड़ के तेरी सिफत सालाह करते हैं। हे नानक! (कह–) हे भाई! मैं तुच्छ हूँ, मैं नीच हूँ, पर मैं (प्रभू के दर पर ही) विनती करता हूँ, मैं उस सदा-स्थिर प्रभू (के पल्ले) को नहीं छोड़ता। (मेरी कोई बिसात नहीं कि मैं सिफत सालाह करने का दम भर सकूँ), जो प्रभू पैदा करके प्रतिपालना करता है वही (सिफत सालाह करने की) बुद्धि भी बख्शता है।9।2।5।
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ..
🙏🙏🙏🙏🙏
